ਭਾਰਤ ‘ਚ ਮੁੜ ਵੱਧਣ ਲੱਗਿਆ ਕੋਰੋਨਾ ! ਬੀਤੇ 24 ਘੰਟਿਆਂ ‘ਚ ਜਾਣੋਂ ਕਿਨ੍ਹੇਂ ਲੋਕਾਂ ਨੇ ਤੋੜਿਆ ਦਮ

ਚੰਡੀਗੜ੍ਹ –ਭਾਰਤ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਮਾਮਲੇ ਸਾਹਮਣੇ ਆਉਣੇ ਸ਼ੁਰੂ ਗਏ ਹਨ।ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 3275 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 55 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 3010 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 19 ਹਜ਼ਾਰ 719 ਹੋ ਗਈ ਹੈ । ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 23 ਹਜ਼ਾਰ 975 ਹੋ ਗਈ ਹੈ। ਇਸ ਤੋਂ ਬੁੱਧਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 3,205 ਮਾਮਲੇ ਸਾਹਮਣੇ ਆਏ ਸੀ।ਉਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕਰੋਨਾ ਵਾਇਰਸ ਦੇ 1354 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ, ਜਦੋਂ ਕਿ ਲਾਗ ਦੀ ਦਰ 7.64 ਪ੍ਰਤੀਸ਼ਤ ਸੀ। ਸਿਹਤ ਵਿਭਾਗ ਅਨੁਸਾਰ ਮੰਗਲਵਾਰ ਨੂੰ ਦਿੱਲੀ ਵਿੱਚ ਕੋਰੋਨਾ ਜਾਂਚ ਲਈ 17 ਹਜ਼ਾਰ 732 ਨਮੂਨਿਆਂ ਦੀ ਜਾਂਚ ਕੀਤੀ ਗਈ।

Post a Comment