ਪੁਲਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ

ਕਪੂਰਥਲਾ(ਗੌਰਵ ਮੜੀਆ,ਨਰੇਸ਼ ਪਾਸੀ)- ਰਾਜਬਚਨ ਸਿੰਘ ਸੰਧੂ PPS, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਗਜੀਤ ਸਿੰਘ ਸਰੋਆ ਪੀ.ਪੀ.ਐਸ, ਪੁਲਿਸ ਕਪਤਾਨ(ਇਨਵੈਸਟੀਗੇਸ਼ਨ), ਅੰਮ੍ਰਿਤ ਸਰੂਪ ਡੋਗਰਾ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ (ਡਿਟੈਕਟਿਵ) ਕਪੂਰਥਲਾ ਦੀ ਨਿਗਰਾਨੀ ਹੇਠ ਸਬ ਇੰਸਪੈਕਟਰ ਜਸਬੀਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਕਪੂਰਥਲਾ ਸਮੇਤ ਪੁਲਿਸ ਪਾਰਟੀ ਨੇੜੇ ਅੱਡਾ ਡੈਣਵਿੰਡ ਕਪੂਰਥਲਾ ਮੋਜੂਦ ਸੀ। ਇਸੇ ਦੌਰਾਨ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਕਰਮਜੀਤ ਸਿੰਘ ਉਰਫ ਕੰਮੂ ਪੁੱਤਰ ਭੁਪਿੰਦਰ ਸਿੰਘ ਵਾਸੀ ਬੂਟ ਥਾਣਾ ਕੋਤਵਾਲੀ ਕਪੂਰਥਲਾ ਅਤੇ ਜਸਪਾਲ ਸਿੰਘ ਉਰਫ ਜੱਸਾ ਪੁੱਤਰ ਬਲਵੰਤ ਸਿੰਘ ਵਾਸੀ ਨਾਹਰਪੁਰ ਥਾਣਾ ਕਰਤਾਰਪੁਰ ਜਿਲ੍ਹਾ ਜਲੰਧਰ ਅਤੇ ਕਰਮਜੀਤ ਸਿੰਘ ਉਰਫ ਕੰਮੂ ਪੁੱਤਰ ਗੱਜਣ ਸਿੰਘ ਵਾਸੀ ਨਾਹਰਪੁਰ ਜਿਲ੍ਹਾ ਜਲੰਧਰ ਜੋ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਅਤੇ ਅੱਜ ਹੀ ਕੁੱਝ ਦੇਰ ਪਹਿਲਾ ਕਰਮਜੀਤ ਸਿੰਘ ਉਰਫ ਕੰਮੂ ਅਤੇ ਜਸਪਾਲ ਸਿੰਘ ਉਰਫ ਜੱਸਾ ਉਕਤਾਨ ਜਲੰਧਰ ਦੀ ਤਰਫ ਤੋਂ ਕਾਫੀ ਮਾਤਰਾ ਵਿੱਚ ਹੈਰੋਇਨ ਲੈ ਕੇ ਆਏ ਹਨ। ਕਰਮਜੀਤ ਸਿੰਘ ਉਰਫ ਕੰਮੂ ਪੁੱਤਰ ਗੱਜਣ ਸਿੰਘ ਵਾਸੀ ਨਾਹਰ ਪੁਰ ਜਿਲ੍ਹਾ ਜਲੰਧਰ ਨੂੰ ਨਾਲ ਲੈ ਕੇ ਮੋਟਰਸਾਈਕਲ ਨੰਬਰੀ PB-09-AK-1874 ਮਾਰਕਾ ਸਪਲੈਂਡਰ ਰੰਗ ਕਾਲਾ ਤੇ ਸਵਾਰ ਹੋ ਕੇ ਕਪੂਰਥਲਾ ਅਤੇ ਕਰਤਾਰਪੁਰ ਅਤੇ ਕਪੂਰਥਲਾ ਤੋ ਕਰਤਾਰਪੁਰ ਰੋਡ ਇਹ ਹੈਰੋਇਨ ਵੇਚਣ ਲਈ ਗ੍ਰਾਹਕ ਦੀ ਤਲਾਸ਼ ਚ ਘੁੰਮ ਰਹੇ ਹਨ। ਜੋ ਬਹੁਤ ਜਲਦ ਇਹ ਤਿੰਨੇ ਉਕਤ ਮੋਟਰਸਾਈਕਲ ਤੇ ਸਵਾਰ ਹੋ ਕੇ ਕਰਤਾਰਪੁਰ ਵਾਲੀ ਸਾਈਡ ਤੋਂ ਆ ਰਹੇ ਹਨ ਅਤੇ ਇਸੇ ਜਗਾ ਹੈਰੋਇਨ ਸਮੇਤ ਕਾਬੂ ਆ ਸਕਦੇ ਹਨ ਤਾ ਐਸ.ਆਈ. ਜਸਬੀਰ ਸਿੰਘ ਨੇ ਤੁਰੰਤ ਸਾਥੀ ਕਰਮਚਾਰੀਆ ਨੂੰ ਅਲਰਟ ਕੀਤਾ ਤਾਂ ਇਸੇ ਵਕਤ ਇੱਕ ਮੋਟਰਸਾਈਕਲ ਤੇ ਤਿੰਨ ਨੌਜਵਾਨ ਸਵਾਰ ਹੋ ਕੇ ਆਉਂਦੇ ਦਿਖਾਈ ਦਿੱਤੇ ਤਾਂ ਮੁਖਬਰ ਨੇ ਗੁਪਤ ਇਸ਼ਾਰੇ ਨਾਲ ਕਿਹਾ ਕਿ ਇਹੀ ਤਿੰਨੇ ਆ ਰਹੇ ਹਨ । ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪੁਲਿਸ ਪਾਰਟੀ ਨੂੰ ਵੇਖਕੇ ਯਕਦਮ ਮੋਟਰਸਾਈਕਲ ਪਿੱਛੇ ਮੋੜ ਕੇ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਮੋਟਰਸਾਈਕਲ ਸਲਿਪ ਹੋ ਕੇ ਡਿੱਗ ਪਿਆ ਤੇ ਦੋ ਨੋਜਵਾਨਾ ਨੂੰ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕੀਤਾ। ਇੱਕ ਨੋਜਵਾਨ ਕੋਸ਼ਿਸ਼ ਕਰਨ ਦੇ ਬਾਵਜੂਦ ਭੱਜਣ ਵਿੱਚ ਕਾਮਯਾਬ ਹੋ ਗਿਆ । ਇਸ ਦੋਰਾਨ ਕਾਬੂ ਕੀਤੇ ਨੌਜੁਵਾਨਾਂ ਨੂੰ ਨਾਮ ਪਤਾ ਪੁਛਿਆਂ ਤਾਂ ਮੋਟਰਸਾਈਕਲ ਚਲਾ ਰਹੇ ਨੌਜਵਾਨ ਨੇ ਆਪਣਾ ਨਾਮ ਕਰਮਜੀਤ ਸਿੰਘ ਉਰਫ ਕੰਮੂ ਪੁੱਤਰ ਭੁਪਿੰਦਰ ਸਿੰਘ ਵਾਸੀ ਬੂਟ ਥਾਣਾ ਕੋਤਵਾਲੀ ਕਪੂਰਥਲਾ ਦੱਸਿਆ ਅਤੇ ਦੂਸਰੇ ਨੋਜਵਾਨ ਨੇ ਆਪਣਾ ਨਾਮ ਜਸਪਾਲ ਸਿੰਘ ਉਰਫ ਜੱਸਾ ਪੁੱਤਰ ਬਲਵੰਤ ਸਿੰਘ ਵਾਸੀ ਨਾਹਰਪੁਰ ਥਾਣਾ ਕਰਤਾਰਪੁਰ ਜਿਲ੍ਹਾ ਜਲੰਧਰ ਦੱਸਿਆ ਜਿਸ ਦੀ ਤਲਾਸ਼ੀ ਲੈਣ ਪਰ 250/250 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ। ਜਿਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਜਿਸ ਨਾਲ ਹੋਰ ਵੀ ਬ੍ਰਾਮਦਗੀ ਹੋਣ ਦੀ ਆਸ ਹੈ।

Post a Comment