ਫਿ਼ਰੋਜ਼ਪੁਰ,(ਜਤਿੰਦਰ ਪਿੰਕਲ) :- ਨਸ਼ੇ ਦੀ ਜੜ੍ਹ ਪੁੱਟਣ ਲਈ ਤੱਤਪਰ ਹੋਈ ਫਿ਼ਰੋਜ਼ਪੁਰ ਪੁਲਿਸ ਨੇ ਇਕ ਕੁਇੰਟਲ 40 ਕਿਲੋ ਭੂੱਕੀ ਚੂਰਾ ਪੋਸਤ ਸਣੇ ਦੋ ਮੁਲਜ਼ਮ ਕੀਤੇ ਕਾਬੂ ਅਤੇ ਕਾਬੂ ਕੀਤੇ ਮੁਲਜ਼ਮਾਂ ਤੋਂ ਪੁਲਿਸ ਨੇ 50 ਹਜ਼ਾਰ ਗੋਲੀ ਟਰਾਮਾਡੋਲ ਵੀ ਬਰਾਮਦ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ, ਜਦੋਂ ਕਿ ਜਿਸ ਘੋੜੇ ਟਰਾਲੇ ਵਿਚ ਉਕਤ ਨਸ਼ੀਲੀਆਂ ਵਸਤਾਂ ਲਿਆਂਦੀਆਂ ਗਈਆਂ ਦੇ ਮਾਲਕ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਨਸ਼ੇ ਦੀ ਬਰਾਮਦ ਹੋਈ ਵੱਡੀ ਖੇਪ ਦੀ ਪੁਸ਼ਟੀ ਕਰਦਿਆਂ ਐਸ.ਐਸ.ਪੀ ਫਿ਼ਰੋਜ਼ਪੁਰ ਚਰਨਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਨਸ਼ੇ ਦੇ ਖਾਤਮੇ ਲਈ ਪੁਲਿਸ ਪ੍ਰਸ਼ਾਸਨ ਪੱਬਾਂ ਭਾਰ ਹੈ। ਉਨ੍ਹਾਂ ਦੱਸਿਆ ਕਿ ਭੁੱਕੀ ਚੂਰਾ ਪੋਸਤ ਅਤੇ ਟਰਾਮਾਡੋਲ ਦੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਕੁਲਵੰਤ ਸਿੰਘ ਪਿੰਡ ਨਿਜਾਮੀਵਾਲਾ ਅਤੇ ਗੁਰਕੀਰਤਨ ਸਿੰਘ ਪੁੱਤਰ ਦਿਲਬਾਗ ਸਿੰਘ ਵਜੋਂ ਹੋਈ ਹੈ, ਜਦੋਂ ਕਿ ਟਰਾਲਾ ਮਾਲਕ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਰੂ ਕੀਤੇ ਮੁਲਜ਼ਮਾਂ ਕੋਲੋਂ ਇਕ ਕੁਇੰਟਲ 40 ਕਿਲੋ ਭੁੱਕੀ ਚੂਰਾ ਪੋਸਤ ਸਮੇਤ 50 ਹਜ਼ਾਰ ਟਰਾਮਾਡੋਲ ਗੋਲੀ ਬਰਾਮਦ ਕੀਤੀ ਗਈ ਹੈ, ਜੋ ਇਹ ਮੁਲਜ਼ਮ ਇਕ ਘੋੜੇ ਟਰਾਲੇ ਵਿਚ ਰਾਜਸਥਾਨ ਦੇ ਜੋਧਪੁਰ ਇਲਾਕੇ ਤੋਂ ਲਿਆਏ ਸਨ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਕਾਬੂ ਕੀਤੇ ਮੁਲਜ਼ਮਾਂ ਤੋਂ ਗਹੁ ਨਾਲ ਪੁਛਗਿਛ ਕੀਤੀ ਜਾ ਰਹੀ ਹੈ, ਜਿਸ ਤੋਂ ਕਈ ਖੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹਰ ਪਹਿਲੂ ਨੂੰ ਵਾਚਿਆ ਜਾ ਰਿਹਾ ਹੈ ਤਾਂ ਜੋ ਨਸ਼ੇ ਦੀ ਪਾਈਪ ਲਾਈਨ ਦਾ ਪੂਰਨ ਖਾਤਮਾ ਹੋ ਸਕੇ।
Contact Us To Share your Problem Or Latest News... Link
Reach out!