-->
R27mUISKY8MAeCpFpAtsSpjGWGukfoZYVKEfkHA4
Vbnews 24

ਦਰਦਨਾਕ ਸੜਕ ਹਾਦਸਾ ! ਪਰਿਵਾਰ ਦੇ 6 ਜੀਆਂ ਦੀ ਮੌਤ,17 ਜਖ਼ਮੀ

ਹਰਿਆਣਾ- ਸਵੇਰੇ ਕੈਥਲ ਰੋਡ ‘ਤੇ ਪਿੰਡ ਕੰਡੇਲਾ ਨੇੜੇ ਵੱਡਾ ਸੜਕ ਹਾਦਸਾ ਵਾਪਰਿਆ। ਜਿੱਥੇ ਹਰਿਦੁਆਰ ਤੋਂ ਅਸਥੀਆਂ ਵਿਸਰਜਨ ਕਰਕੇ ਵਾਪਸ ਪਰਤ ਰਹੇ ਨਾਰਨੌਦ ਦੇ ਇੱਕ ਪਰਿਵਾਰ ਦੀ ਪਿਕਅੱਪ ਗੱਡੀ ਕੈਥਲ ਰੋਡ ‘ਤੇ ਪਿੰਡ ਕੰਡੇਲਾ ਨੇੜੇ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦੋ ਔਰਤਾਂ ਸਣੇ 6 ਲੋਕਾਂ ਦੀ ਮੌਤ ਹੋ ਗਈ, ਜਦਕਿ 17 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ । ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸਾਰੇ ਲੋਕ ਇੱਕੋ ਪਰਿਵਾਰ ਦੇ ਸਨ । ਮਿਲੀ ਜਾਣਕਾਰੀ ਅਨੁਸਾਰ ਇਹ ਸਾਰੇ ਪਰਿਵਾਰ ਦੇ ਮੁਖੀ ਦੀ ਮੌਤ ਤੋਂ ਬਾਅਦ ਉਸਦੀਆਂ ਅਸਥੀਆਂ ਵਿਸਰਜਿਤ ਕਰਕੇ ਹਰਿਦੁਆਰ ਤੋਂ ਪਰਤ ਰਹੇ ਸਨ ।ਸਾਰੇ ਹਿਸਾਰ ਜ਼ਿਲ੍ਹੇ ਦੇ ਪਿੰਡ ਨਾਰਨੌਂਦ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।ਇਸ ਘਟਨਾ ਸਬੰਧੀ ਜ਼ਖ਼ਮੀਆਂ ਨੇ ਦੱਸਿਆ ਕਿ ਹਿਸਾਰ ਜ਼ਿਲ੍ਹੇ ਦੇ ਪਿੰਡ ਨਾਰਨੌਦ ਵਾਸੀ ਪਿਆਰੇ ਲਾਲ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ । ਸੋਮਵਾਰ ਨੂੰ ਪਰਿਵਾਰਕ ਮੈਂਬਰ ਪਿਕਅੱਪ ਗੱਡੀ ਵਿੱਚ ਸਵਾਰ ਹੋ ਕੇ ਅਸਥੀਆਂ ਵਿਸਰਜਨ ਲਈ ਹਰਿਦੁਆਰ ਗਏ ਸਨ। ਮੰਗਲਵਾਰ ਸਵੇਰੇ ਜਦੋਂ ਉਹ ਹਰਿਦੁਆਰ ਤੋਂ ਵਾਪਸ ਆ ਰਹੇ ਸੀ ਤਾਂ ਪਿੰਡ ਕੰਡੇਲਾ ਨੇੜੇ ਜੀਂਦ ਤੋਂ ਕੈਥਲ ਜਾ ਰਹੇ ਟਰੱਕ ਨਾਲ ਪਿਕਅੱਪ ਦੀ ਟੱਕਰ ਹੋ ਗਈ । ਇਸ ਹਾਦਸੇ ਵਿੱਚ ਪਿਕਅੱਪ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ । ਜ਼ਖਮੀਆਂ ਸਥਾਨਕ ਲੋਕਾਂ ਵੱਲੋ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ । ਜਿੱਥੇ ਡਾਕਟਰਾਂ ਨੇ 6 ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ 17 ਜ਼ਖਮੀਆਂ ਦਾ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।ਪੁਲਿਸ ਵੱਲੋਂ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Related Posts

Related Posts

Post a Comment

Contact us for place your ad here

Sony Chicken Wala Jalandhar

Sony Chicken Wala Jalandhar

Popular News ( 7 Days )

Popular News ( 1 Month )

All Time Popular News