BIG BREAKING NEWS ! ਜਲੰਧਰ ਦੇ ਚਿੱਕ-ਚਿੱਕ ਹਾਊਸ ਨੇੜੇ ਵਾਪਰਿਆ ਸੜਕ ਹਾਦਸਾ,ਲੜਕੀ ਦੀ ਦਰਦਨਾਕ ਮੌਤ

ਜਲੰਧਰ (ਵਿੱਕੀ ਸੂਰੀ,ਸਤੀਸ਼ ਕੁਮਾਰ )-ਦਿਨ ਚੜ੍ਹਦੇ ਹੀ ਸ਼ਹਿਰ ’ਚ ਇੱਕ ਬੁਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਚਿਕ-ਚਿਕ ਹਾਊਸ ਨੇੜੇ ਲੜਕੀ ਨੂੰ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਕੁਚਲ ਦਿੱਤਾ। ਜਿਸ ਕਾਰਨ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹਾਦਸੇ ਸਮੇਂ ਉੱਥੇ ਕੁੱਝ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ। ਜਿਨ੍ਹਾਂ ਨੇ ਟਰੱਕ ਚਾਲਕ ਨੂੰ ਰੋਕਣ ਦੀ ਕੋਸ਼ਿਸ਼ ਵੀ ਨਹੀਂ ਕੀਤੀ ਅਤੇ ਉਹ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ।



ਮ੍ਰਿਤਕ ਲੜਕੀ ਦੀ ਪਛਾਣ ਨਿਸ਼ਾ ਵਾਸੀ ਸੰਤ ਨਗਰ ਜਲੰਧਰ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਰੋਂਦੇ ਹੋਏ ਰਿਸ਼ਤੇਦਾਰਾਂ ਨੇ ਇਨਸਾਫ਼ ਦੀ ਮੰਗ ਕਰਦਿਆਂ ਦੋਵਾਂ ਪਾਸਿਆਂ ਤੋਂ ਸੜਕ ਜਾਮ ਕਰ ਦਿੱਤੀ ਅਤੇ ਟਰੱਕ ਡਰਾਈਵਰ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਮੌਕੇ 'ਤੇ ਪਹੁੰਚੇ ਉੱਚ ਪੁਲਿਸ ਅਧਿਕਾਰੀਆਂ ਨੇ ਲੜਕੀ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਆਸ-ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਮਦਦ ਨਾਲ ਜਲਦ ਹੀ ਟਰੱਕ ਚਾਲਕ ਨੂੰ ਕਾਬੂ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

                                                                             

Post a Comment