-->
R27mUISKY8MAeCpFpAtsSpjGWGukfoZYVKEfkHA4
Vbnews 24

ਵੱਡੀ ਖਬਰ ! ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ : ਜ਼ਿਲ੍ਹੇ ਦੇ ਪਿੰਡ ਜ਼ੈਦ ਵਿਚ ਕਰਜ਼ੇ ਤੋਂ ਪਰੇਸ਼ਾਨ ਇਕ ਕਿਸਾਨ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦੀ ਪਛਾਣ ਬਲਵਿੰਦਰ ਸਿੰਘ 50 ਸਾਲ ਪੁੱਤਰ ਸੁਖਦੇਵ ਸਿੰਘ ਵਜੋਂ ਹੋਈ ਹੈ। ਇਕ ਏਕੜ ਜ਼ਮੀਨ ਦੇ ਮਾਲਕ ਉਕਤ ਕਿਸਾਨ ਸਿਰ ਅੱਠ ਲੱਖ ਰੁਪਏ ਦਾ ਕਰਜ਼ਾ ਦੱਸਿਆ ਜਾ ਰਿਹਾ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਕਿਸਾਨ ਨੇ ਆਪਣੇ ਸਿਰ ਤੋਂ ਕਰਜ਼ਾ ਲਾਹੁਣ ਲਈ ਕਾਫੀ ਕੋਸ਼ਿਸ਼ ਕੀਤੀ ਪਰ ਕਰਜ਼ੇ ਦੀ ਪੰਡ ਦਿਨੋਂ ਦਿਨ ਭਾਰੀ ਹੁੰਦੀ ਗਈ, ਜਿਸ ਕਾਰਨ ਉਕਤ ਕਿਸਾਨ ਪ੍ਰੇਸ਼ਾਨ ਰਹਿਣ ਲੱਗਾ। ਉਸ ਨੇ ਵੀਰਵਾਰ ਨੂੰ ਫਾਹਾ ਲਗਾ ਕੇ ਆਪਣੇ ਆਪ ਨੂੰ ਖ਼ਤਮ ਕਰ ਲਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਮ੍ਰਿਤਕ ਸਿਰ ਐੱਚਡੀਐੱਫਸੀ ਬੈਂਕ ਦਾ ਦੋ ਲੱਖ ਰੁਪਏ, ਇਕ ਫਾਇਨਾਂਸ ਕੰਪਨੀ ਦਾ ਦੋ ਲੱਖ ਰੁਪਏ ਅਤੇ ਆੜ੍ਹਤੀਏ ਦਾ ਚਾਰ ਲੱਖ ਰੁਪਏ ਕਰਜ਼ਾ ਸਿਰ ਚੜ੍ਹਿਆ ਹੋਇਆ ਸੀ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕਿਸਾਨ ਸਿਰ ਚੜ੍ਹੇ ਕਰਜ਼ੇ ਤੇ ਲਕੀਰ ਫੇਰੀ ਜਾਵੇ।
Related Posts

Related Posts

Post a Comment

Contact us for place your ad here

Sony Chicken Wala Jalandhar

Sony Chicken Wala Jalandhar

Popular News ( 7 Days )

Popular News ( 1 Month )

All Time Popular News