
ਇਸ ਸਾਲ ਇਹ ਤਿਉਹਾਰ 3 ਮਈ ਨੂੰ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਈਦ-ਉਲ-ਫਿਤਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਇਹ ਸ਼ੁਭ ਅਵਸਰ ਦੇਸ਼ ਵਿੱਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਵਧਾਏਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕਰਦਿਆਂ ਕਿਹਾ, ‘ਈਦ-ਉਲ-ਫਿਤਰ ਦੀਆਂ ਸ਼ੁੱਭਕਾਮਨਾਵਾਂ । ਇਹ ਸ਼ੁੱਭ ਤਿਓਹਾਰ ਸਾਡੇ ਸਮਾਜ ਵਿੱਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਵਧਾਏ। ਸਾਰਿਆਂ ਨੂੰ ਚੰਗੀ ਸਿਹਤ ਅਤੇ ਖੁਸ਼ਹਾਲੀ ਦਾ ਆਸ਼ੀਰਵਾਦ ਮਿਲੇ।