ਪੁਲਿਸ ਨੇ ਨਸ਼ੀਲੀਆਂ ਗੋਲੀਆਂ ਨਾਲ ਇੱਕ ਨੌਜਵਾਨ ਨੂੰ ਕੀਤਾ ਕਾਬੂ
ਫਗਵਾੜਾ (ਨਰੇਸ਼ ਪਾਸੀ )ਪੁਲਸ ਨੇ ਗਸ਼ਤ ਦੌਰਾਨ 1 ਨੌਜਵਾਨਾਂ ਨੂੰ ਕਾਬੂ ਕੀਤਾ ਹੈ, ਜਿੰਨ੍ਹਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਸਤਨਾਮ ਸਿੰਘ ਉਰਫ ਪੁੱਤਰ ਰਤਨ ਸਿੰਘ ਵਾਸੀ ਸ਼ਾਹਵਾਲ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਕਰਮਜੀਤ ਸਿੰਘ ਨੇਂ ਦਸਿਆ ਕਿ ਪੁਲਸ ਨੂੰ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਪਿੰਡ ਸ਼ਾਹਵਾਲ ਛਾਪੇਮਾਰੀ ਕਰਕੇ ਨੌਜਵਾਨ ਤੋਂ 290 ਖੁਲਿਆ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਦੱਸਿਆ ਕਿ ਨੋਜਵਾਨ ਨੂੰ ਅਦਾਲਤ ਵਿਚ ਪੇਸ਼ ਕਰਕੇ ਦਾ ਇਸ ਦਾ ਪੁਲਸ ਰਿਮਾਂਡ ਲਿਆ ਗਿਆ ਹੈ।