ਨਵੀਂ ਦਿੱਲ੍ਹੀ-ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ‘ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਮੈਨੂੰ ਭਗਵੰਤ ‘ਤੇ ਮਾਣ ਮਹਿਸੂਸ ਹੋ ਰਿਹਾ ਏ। ਕੇਜਰੀਵਾਲ ਨੇ ਕਿਹਾ ਕਿ ਤੁਹਾਡੇ ਇਸ ਐਕਸ਼ਨ ਨਾਲ ਮੇਰੀਆਂ ਅੱਖਾਂ ਵਿੱਚ ਹੰਝੂ ਆ ਗਏ। ਪੂਰੇ ਰਾਸ਼ਟਰ ਨੂੰ ਅੱਜ ਆਮ ਆਦਮੀ ਪਾਰਟੀ ‘ਤੇ ਮਾਣ ਮਹਿਸੂਸ ਹੋ ਰਿਹਾ ਹੈ।