ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ! ਕੇਦਾਰਨਾਥ ਧਾਮ ਦੇ ਖੁੱਲ੍ਹੇ ਕਪਾਟ

ਦੇਹਰਾਦੂਨ- ਉੱਤਰਾਖੰਡ ਦੇ ਕੇਦਾਰਨਾਥ ਧਾਮ ਦੇ ਕਪਾਟ ਛੇ ਮਹੀਨੇ ਬੰਦ ਰਹਿਣ ਤੋਂ ਬਾਅਦ ਅੱਜ ਸ਼ੁੱਕਰਵਾਰ ਸਵੇਰੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ। ਮੰਦਰ ਦੇ ਕਪਾਟ ਸਵੇਰੇ ਸਾਢੇ 6 ਵਜੇ ਪੂਜਾ ਤੋਂ ਬਾਅਦ ਖੋਲ੍ਹੇ ਗਏ ਹਨ। ਜਿਵੇਂ ਹੀ ਮੰਦਰ ਦੇ ਦਰਵਾਜ਼ੇ ਖੁੱਲ੍ਹੇ ਤਾਂ ਪੂਰੀ ਕੇਦਾਰਪੁਰੀ ਜੈ ਬਾਬਾ ਕੇਦਾਰ ਦੇ ਜੈਕਾਰਿਆਂ ਨਾਲ ਗੂੰਜ ਉੱਠੀ। ਇਸ ਮੌਕੇ ਸ਼ਰਧਾਲੂਆਂ ਨਾਲ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਲੰਘੇਂ ਕੱਲ੍ਹ ਕੇਦਾਰਨਾਥ ਵਿਖੇ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚ ਗਏ ਸਨ।

                                                                             

ਇਹ ਵੀ ਦੱਸਿਆ ਜਾਂਦਾ ਹੈ ਕਿ ਕਰੋਨਾ ਮਹਾਮਾਰੀ ਫੈਲਣ ਤੋਂ ਬਾਅਦ ਇੱਥੇ ਹਰ ਸਾਲ ਕਪਾਟ ਖੁੱਲ੍ਹਦੇ ਸਨ ਅਤੇ ਪੂਜਾ ਆਰਤੀ ਕੀਤੀ ਜਾਂਦੀ ਸੀ, ਪਰ ਭਗਤਾਂ ਨੂੰ ਦਰਸ਼ਨ ਕਰਨ ਦੀ ਆਗਿਆ ਨਹੀਂ ਸੀ। ਅੱਜ ਕੇਦਾਰਨਾਥ ਧਾਮ ਦੇ ਕਪਾਟ ਖੁੱਲ੍ਹਣ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਦਰਸ਼ਨ ਕਰਨ ਲਈ ਪਹੁੰਚ ਰਹੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੰਗੋਤਰੀ ਅਤੇ ਯਮੁਨੋਤਰੀ ਦੇ ਕਪਾਟ ਖੁੱਲ੍ਹ ਚੁੱਕੇ ਹਨ। ਇਸ ਦੇ ਨਾਲ ਹੀ 8 ਮਈ ਨੂੰ ਬਦਰੀਨਾਥ ਧਾਮ ਦੇ ਕਪਾਟ ਖੁੱਲ੍ਹਣਗੇ। ਚਾਰਧਾਮ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ ਕਿਉਂਕਿ ਆਉਣ ਵਾਲੇ ਦਿਨਾਂ ਲਈ ਰਜਿਸਟ੍ਰੇਸ਼ਨਾਂ ਪਹਿਲਾਂ ਹੀ ਫੁੱਲ ਚੱਲ ਰਹੀ ਹੈ।

Post a Comment