<strong> ਜਮਸ਼ੇਦਪੁਰ -</strong> ਟਾਟਾ ਸਟੀਲ ਦੇ ਕੋਕ ਪਲਾਂਟ ‘ਚ ਸ਼ਨੀਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਪਲਾਂਟ ਵਿੱਚ ਪਹਿਲਾਂ ਧਮਾਕਾ ਹੋਇਆ, ਉਸ ਤੋਂ ਬਾਅਦ ਅੱਗ ਲੱਗ ਗਈ। ਜਲਦੀ ਹੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਮਿਲੀ ਜਾਣਕਾਰੀ ਮੁਤਾਬਕ ਅੱਗ ਬੁਝਾਉਣ ਲਈ ਕਈ ਫਾਇਰ ਟੈਂਡਰਾਂ ਨੂੰ ਕੰਮ ਵਿੱਚ ਲਗਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਲਾਂਟ ‘ਚ ਗੈਸ ਕਟਿੰਗ ਅਤੇ ਵੈਲਡਿੰਗ ਦੌਰਾਨ ਗੈਸ ਲੀਕ ਹੋਣ ਕਾਰਨ ਇਹ ਹਾਦਸਾ ਵਾਪਰਿਆ ਘਟਨਾ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸੂਤਰਾ ਤੋਂ ਮਿਲੀ ਜਾਣਕਾਰੀ ਅਨੁਸਾਰ ਬੈਟਰੀ ਨੰਬਰ ਪੰਜ, ਛੇ, ਸੱਤ ਦੀ ਗੈਸ ਲਾਈਨ ਵਿੱਚ ਗੈਸ ਕਟਿੰਗ ਅਤੇ ਵੈਲਡਿੰਗ ਦਾ ਕੰਮ ਚੱਲ ਰਿਹਾ ਸੀ। ਫਿਰ ਗੈਸ ਲਾਈਨ ਤੋਂ ਗੈਸ ਲੀਕ ਹੋਣ ਲੱਗੀ। ਜਿਸ ਤੋਂ ਬਾਅਦ ਧਮਾਕਾ ਹੋਇਆ। ਜਾਣਕਾਰੀ ਮੁਤਾਬਕ ਧਮਾਕਾ ਇੰਨਾ ਭਿਆਨਕ ਸੀ ਕਿ ਇਸ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ।