
ਜਾਣਕਾਰੀ ਅਨੁਸਾਰ ਰਾਜੂ ਮਸੀਹ ਦਾ ਪਹਿਲੀ ਪਤਨੀ ਨਾਲ ਤਲਾਕ ਹੋ ਚੁੱਕਿਆ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰਾਜੂ ਮਸੀਹ ਅਤੇ ਸ਼ਬਨਮ ਦੀ ਕੋਈ ਔਲਾਦ ਨਹੀਂ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਫਤਿਹਗਡ਼੍ਹ ਚੂਡ਼ੀਆਂ ਦੀ ਪੁਲਿਸ ਪਾਰਟੀ ਮੌਕੇ 'ਤੇ ਪੁੰਹਚ ਗਈ ਹੈ। ਪੁਲਿਸ ਵਲੋਂ ਪਤੀ ਪਤਨੀ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਮੌਕੇ 'ਤੇ ਪੁੰਹਚੀ ਪੁਲਿਸ ਘਟਨਾ ਸਬੰਧੀ ਜਾਂਚ ਕਰ ਰਹੀ ਹੈ।