-->
R27mUISKY8MAeCpFpAtsSpjGWGukfoZYVKEfkHA4
Vbnews 24

''ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ'' ਮੌਕੇ ਪੁਲਸ ਵੱਲੋਂ ਲਗਾਏ ਗਏ ਬੂਟੇ

ਜਲੰਧਰ (ਵਿੱਕੀ ਸੂਰੀ )- ਸ਼ਹਿਰ ਦੇ ਥਾਣਾ ਡਵੀਜ਼ਨ ਨੰਬਰ 5 ਵਿਚ ਐਸ.ਐਚ. ਓ. ਸੁਖਬੀਰ ਸਿੰਘ ਨੇ ਪੁਲਸ ਪਾਰਟੀ ਸਮੇਤ ''ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ'' ਮੌਕੇ ਥਾਣੇ ਅੰਦਰ ਬੂਟੇ ਲਗਾਏ। ਇਸ ਦੌਰਾਨ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਕਰਦਿਆਂ ਸ਼ਹਿਰ ਵਿੱਚ ਹਰਿਆਵਲ ਨੂੰ ਹੋਰ ਵਧਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਐਸ.ਐਚ. ਓ. ਨੇਂ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਲਈ ਸਾਂਝੇ ਯਤਨ ਕਰਨਾ ਸਮੇਂ ਦੀ ਮੁੱਖ ਮੰਗ ਹੈ ਅਤੇ ਇਸ ਮਕਸਦ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਅੰਦਰ ਹਰਿਆਵਲ ਦੇ ਘੇਰੇ ਵਿੱਚ ਵਾਧੇ ਲਈ ਲੋਕਾਂ ਨੂੰ ਬੂਟੇ ਲਾਉਣ ਦੀ ਮੁਹਿੰਮ ਵਿੱਢਣੀ ਚਾਹੀਦੀ ਹੈ, ਜਿਸ ਵਿੱਚ ਹਰ ਖੇਤਰ ਦੇ ਵਸਨੀਕਾਂ ਨੂੰ ਬਣਦਾ ਯੋਗਦਾਨ ਪਾ ਕੇ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਜਲੰਧਰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੰਕਟ ਦੇ ਸਮੇਂ ਹਰਿਆਵਲ, ਬੂਟਿਆਂ ਅਤੇ ਦਰੱਖਤਾਂ ਦਾ ਆਪਣਾ ਮਹੱਤਵ ਹੈ ਕਿਉਂਕਿ ਇਨ੍ਹਾਂ ਰਾਹੀਂ ਸਿਹਤਮੰਦ ਵਾਤਾਵਰਣ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕਦਾ ਹੈ। ਐਸ.ਐਚ. ਓ. ਨੇ ਕਿਹਾ ਕਿ ਚੰਗੇ ਵਾਤਾਵਰਣ ਨਾਲ ਸਾਫ਼-ਸੁਥਰਾ ਪੌਣ-ਪਾਣੀ ਲੋਕਾਂ ਨੂੰ ਮੁਹੱਈਆ ਹੋ ਸਕਦਾ ਹੈ ਅਤੇ ਇਹ ਕੰਮ ਸਾਰਿਆਂ ਦੇ ਸਾਂਝੇ ਹੰਭਲਿਆਂ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਹੀ ਨੇਪਰੇ ਚਾੜ੍ਹਿਆ ਜਾ ਸਕਦਾ ਹੈ। ਲੋਕਾਂ ਨੂੰ ਹਰਿਆਵਲ ਵਿੱਚ ਵਾਧੇ ਦੇ ਯਤਨਾਂ ਦੌਰਾਨ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਐਸ.ਐਚ. ਓ. ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪੋ-ਆਪਣੇ ਘਰਾਂ, ਥਾਵਾਂ ਆਦਿ ਵਿਖੇ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ।
Related Posts

Related Posts

Post a Comment

Contact us for place your ad here

Sony Chicken Wala Jalandhar

Sony Chicken Wala Jalandhar

Popular News ( 7 Days )

Popular News ( 1 Month )

All Time Popular News