ਬੁਰੀ ਖਬਰ ! ਨਹੀਂ ਰਹੇ ਪੰਡਿਤ ਸ਼ਿਵਕੁਮਾਰ ਸ਼ਰਮਾ

ਮੁੰਬਈ -ਸਿੱਧ ਸੰਤੂਰ ਵਾਦਕ ਪੰਡਿਤ ਸ਼ਿਵ ਕੁਮਾਰ ਸ਼ਰਮਾ ਦਾ ਅੱਜ ਦੇਹਾਂਤ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਸੰਗੀਤਕਾਰ ਅਤੇ ਸੰਤੂਰ ਵਾਦਕ ਪੰਡਿਤ ਸ਼ਿਵਕੁਮਾਰ ਸ਼ਰਮਾ ਦੀ ਮੁੰਬਈ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਪੰਡਿਤ ਸ਼ਿਵ ਕੁਮਾਰ ਸ਼ਰਮਾ 84 ਸਾਲ ਦੇ ਸਨ। ਉਹ ਪਿਛਲੇ 6 ਮਹੀਨਿਆਂ ਤੋਂ ਕਿਡਨੀ ਸੰਬੰਧੀ ਸਮੱਸਿਆਵਾਂ ਤੋਂ ਪੀੜਤ ਸਨ ਅਤੇ ਡਾਇਲਸਿਸ 'ਤੇ ਸਨ। ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।

Post a Comment