-->
R27mUISKY8MAeCpFpAtsSpjGWGukfoZYVKEfkHA4
Vbnews 24

ਗਰਮੀ ਦੀਆਂ ਛੁੱਟੀਆਂ ਦੌਰਾਨ ਵੱਖ-ਵੱਖ ਹਲਕਿਆਂ ਵਿਚ ਲਗਾਏ ਜਾਣਗੇ ਗੁਰਮਤਿ ਕੈਂਪ : ਜਸਪ੍ਰੀਤ ਸਿੰਘ ਕਰਮਸਰ

ਨਵੀਂ ਦਿੱਲੀ,(ਵੈਲਕਮ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨ ਇੱਕ ਅਹਿਮ ਮੀਟਿੰਗ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਦੀ ਅਗੁਵਾਈ ਹੇਠ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ। ਜਿਸ ਵਿਚ ਇਹ ਫ਼ੈਸਲਾ ਲਿਆ ਗਿਆ ਆਗਾਮੀ ਗਰਮੀ ਦੀਆਂ ਛੁੱਟੀਆਂ ਵਿਚ ਦਿੱਲੀ ਦੇ ਵੱਖ-ਵੱਖ ਹਲਕਿਆਂ ਵਿਚ ਗੁਰਮਤਿ ਕੈਂਪ ਲਗਾਏ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਕਰਮਸਰ ਨੇ ਦੱਸਿਆ ਕਿ ਗੁਰਮਤਿ ਕੈਂਪ ਲਗਾਉਣ ਸਬੰਧੀ ਰੂਪਰੇਖਾ ਤਿਆਰ ਕਰਨ ਲਈ ਮੀਟਿੰਗ ਬੁਲਾਈ ਗਈ ਸੀ ਜਿਸ ਵਿਚ ਦਿੱਲੀ ਦੀਆਂ ਲਗਭਗ 20 ਸਹਿਯੋਗੀ ਸੰਸਥਾਵਾਂ ਵੱਲੋਂ ਹਿੱਸਾ ਲਿਆ ਗਿਆ । ਉਨ੍ਹਾਂ ਦੱਸਿਆ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਹੈ ਕਿ 4 ਜੂਨ ਤੋਂ 25 ਜੂਨ ਤੱਕ ਦਿੱਲੀ ਦੇ ਵੱਖ-ਵੱਖ ਹਲਕਿਆਂ ਵਿਚ ਗੁਰਮਤਿ ਕੈਂਪ ਲਗਾਏ ਜਾਣਗੇ। ਜਿਸ ਵਿਚ ਗੁਰਮੁੱਖੀ, ਗੁਰਬਾਣੀ ਸੰਥਿਆ, ਸਿੱਖ ਇਤਿਹਾਸ, ਗੁਰਬਾਣੀ ਕੰਠ, ਦਸਤਾਰ ਸਿਖਲਾਈ ਆਦਿ ਦੀ ਸਿੱਖਿਆ ਬੱਚਿਆਂ ਨੂੰ ਦਿੱਤੀ ਜਾਵੇਗੀ।
ਇਨ੍ਹਾਂ ਗੁਰਮਤਿ ਕੈਂਪਾਂ ਵਿਚ ਦਿੱਲੀ ਕਮੇਟੀ ਵੱਲੋਂ ਸਹਿਯੋਗੀ ਸੰਸਥਾਵਾਂ ਨਾਲ ਮਿਲ ਕੇ ਪ੍ਰਚਾਰ ਕਰਨ ਲਈ ਪ੍ਰਚਾਰਕ ਵੀ ਭੇਜੇ ਜਾਣਗੇ। ਦਿੱਲੀ ਅੰਦਰ ਕਿਸੇ ਵੀ ਇਲਾਕੇ ਨੂੰ ਇਨ੍ਹਾਂ ਕੈਂਪਾਂ ਲਈ ਪੰਜਾਬੀ ਟੀਚਰ, ਲਿਟਰੇਚਰ, ਪ੍ਰਚਾਰਕ ਆਦਿ ਦੀ ਜ਼ਰੂਰਤ ਹੋਵੇ ਤਾਂ ਉਹ ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਨਾਲ ਰਾਬਤਾ ਕਾਇਮ ਕਰ ਸਕਦਾ ਹੈ। ਇਨ੍ਹਾਂ ਗੁਰਮਤਿ ਕੈਂਪਾਂ ਦਾ ਮੁੱਖ ਸਮਾਗਮ 25 ਜੂਨ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਬਣੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਕੀਤਾ ਜਾਵੇਗਾ।
ਸ. ਕਰਮਸਰ ਨੇ ਅੱਗੇ ਕਿਹਾ ਕਿ ਬੱਚਿਆਂ ਨੂੰ ਗੁਰਮਤਿ ਨਾਲ ਜੋੜਨਾ ਸਾਡਾ ਮੁੱਖ ਮਨੋਰਥ ਹੈ। ਉਨ੍ਹਾਂ ਮਾਤਾ-ਪਿਤਾ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਕੈਂਪਾਂ ਵਿਚ ਜ਼ਰੂਰ ਭੇਜਣ ਤਾਕਿ ਉਹ ਗੁਰਮਤਿ ਦੇ ਧਾਰਨੀ ਬਣਨ ਅਤੇ ਦੇਸ਼, ਕੌਮ ਤੇ ਸਿੱਖੀ ਦਾ ਨਾਂ ਬੁਲੰਦ ਕਰਣ ਵਾਲੇ ਬਣਨ।
Related Posts

Related Posts

Post a Comment

Contact us for place your ad here

Sony Chicken Wala Jalandhar

Sony Chicken Wala Jalandhar

Popular News ( 7 Days )

Popular News ( 1 Month )

All Time Popular News