ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਲੁੱਟਾਂ-ਖੋਹਾਂ ਕਰਨ ਵਾਲੇ ਲੁਟੇਰਿਆਂ ਨੂੰ ਕੀਤਾ ਕਾਬੂ

ਅੰਮ੍ਰਿਤਸਰ (ਨਰੇਸ਼ ਪਾਸੀ)-ਪੁਲੀਸ ਕਮਿਸ਼ਨਰ ਅਰੁਣ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਲੁੱਟਾਂ ਖੋਹਾਂ ਤੇ ਚੋਰੀ ਦੀ ਵਾਰਦਾਤਾਂ ਦੀ ਰੋਕਥਾਮ ਨੂੰ ਲੈਕੇ ਚਲਾਈ ਗਈ ਮੁਹਿੰਮ ਦੇ ਤਹਿਤ ਉਸ ਸਮੇਂ ਵੱਡੀ ਕਾਮਯਾਬੀ ਮਿਲੀ। ਜਦੋ ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਖਬਰ ਦੀ ਸੂਚਨਾ ਤੇ ਨਾਕਾਬੰਦੀ ਦੌਰਾਨ ਚੋਰੀ ਦੀਆਂ ਵਾਰਦਾਤਾਂ ਤੇ ਲੁੱਟਾਂ ਖੋਹਾਂ ਕਰਨ ਵਾਲੇ ਦੋ ਯੁਵਕਾਂ ਨੂੰ ਕਾਬੂ ਕੀਤਾ। ਇਸ ਦੋਰਾਨ ਇਨ੍ਹਾਂ ਕੋਲੋ ਚੋਰੀ ਤੇ ਖੋਹ ਕੀਤੇ 12 ਦੇ ਕਰੀਬ ਮੋਬਾਈਲ ਫੋਨ ਵੱਖ ਵੱਖ ਕਮਪਨੀਆਂ ਦੇ ਬਰਾਮਦ ਕੀਤੇ ਗਏ। ਪੁਲਿਸ ਅਧਿਕਾਰੀ ਅਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਹਿਲ ਤੇ ਵਿਸ਼ਾਲ ਨਾਂ ਦੇ ਦੋ ਯੁਵਕਾਂ ਨੂੰ ਸੀਆਈਏ ਸਟਾਫ ਦੀ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ।



ਇਹ ਦੋਵੇਂ ਚੋਰੀ ਅਤੇ ਲੁੱਟ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਨ੍ਹਾਂ ਕੋਲੋ 12 ਦੇ ਕਰੀਬ ਵੱਖ ਵੱਖ ਕੰਪਨੀ ਦੇ ਮੋਬਾਈਲ ਫੋਨ ਬਰਾਮਦ ਹੋਏ ਹਨ। ਇਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਤਾਂ ਜੋ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ ਇਨ੍ਹਾਂ ਨੇ ਹੋਰ ਕਿੱਥੇ ਕਿੱਥੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ । ਇਨ੍ਹਾਂ ਦੇ ਹੋਰ ਕਿਹੜੇ ਸਾਥੀ ਹਨ ਇਸ ਗੱਲ ਦਾ ਪਤਾ ਲਗਾਇਆ ਜਾਵੇਗਾ।

Post a Comment