<strong> ਫਗਵਾੜਾ (ਨਰੇਸ਼ ਪਾਸੀ,ਇੰਦਰਜੀਤ ਸ਼ਰਮਾ)-</strong> ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੀਤੇ ਦਿਂਨੀ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਨਿੰਮ੍ਹਾ ਵਾਲਾ ਚੋਂਕ ਫਗਵਾੜਾ ਵਿਖੇ ਰਾਤ 7 ਵਜੇ ਤੋਂ 10 ਵਜੇ ਤਕ ਕਰਵਾਇਆ ਗਿਆ। ਜਿਸ ’ਚ ਗੁਰੂ ਘਰ ਦੇ ਕੀਰਤਨੀਆਂ ਵਲੋਂ ਆਈ ਹੋਈ ਸੰਗਤ ਨੂੰ ਰਸ ਭਿੰਨਾ ਕੀਰਤਨ ਸਰਵਣ ਕਰਾਇਆ ਗਿਆ। ਇਸ ਦੋਰਾਨ ਉਨ੍ਹਾਂ ਵੱਲੋਂ ਗੁਰੂ ਸਾਹਿਬਾਨ ਜੀ ਦੇ ਜੀਵਨ ਬਾਰੇ ਦੱਸਿਆ ਗਿਆ ਅਤੇ ਕਿਹਾ ਕਿ ਸਿੰਘ ਸੰਜੋ ਅਤੇ ਗੁਰੂ ਨਾਲ ਜੁੜੋ।ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਨੇਂ ਸਮਾਗਮ ਵਿੱਚ ਸਹਿਯੋਗ ਲਈ ਸਾਰਿਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਅਮਰੀਕ ਸਿੰਘ,ਚੰਨ ਪ੍ਰੀਤ,ਸੁਖਜਿੰਦਰ ਸਿੰਘ,ਗੁਰਮੀਤ ਸਿੰਘ,ਟਿੰਕੂ ,ਸੰਨੀ,ਭਾਟੀਆ,ਮਨੀ,ਭਾਟੀਆ,ਅਰਵਿੰਦਰ ਸਿੰਘ,ਪੁਨੀਤ ਤੋਂ ਇਲਾਵਾ ਹੋਰ ਵੀ ਮੈਂਬਰ ਮੌਜੂਦ ਸਨ।