-->
R27mUISKY8MAeCpFpAtsSpjGWGukfoZYVKEfkHA4
Vbnews 24

ਵਟਸਐਪ ‘ਤੇ ਧੋਖਾਧੜੀ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ, ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਚੰਡੀਗੜ੍ਹ -ਦੁਨੀਆ ਭਰ ਦੇ ਲੋਕ ਚੈਟਿੰਗ ਲਈ ਸਭ ਤੋਂ ਵੱਧ ਵਟਸਐਪ ਦੀ ਵਰਤੋਂ ਕਰਦੇ ਹਨ।ਇਸ ਦੋਰਾਨ ਚਲਾਕ ਲੋਕ ਵਟਸਐਪ ਰਾਹੀਂ ਵੀ ਧੋਖਾਧੜੀ ਕਰਦੇ ਹਨ। ਇਸ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਪੰਜਾਬ ਦੇ ਲੋਕਾਂ ਨੂੰ ਸੀਨੀਅਰ ਅਧਿਕਾਰੀਆਂ/ਪਤਵੰਤਿਆਂ ਦੇ ਜਾਅਲੀ ਵਟਸਐਪ ਆਈਡੀ ਦੀ ਵਰਤੋਂ ਕਰਕੇ ਵਿੱਤੀ/ਪ੍ਰਸ਼ਾਸਕੀ ਮੰਗਾਂ ਕਰਨ ਵਾਲੇ ਸੰਦੇਸ਼ਾਂ ਤੋਂ ਸੁਚੇਤ ਰਹਿਣ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਾਈਬਰ ਕ੍ਰਾਈਮ ਸੈੱਲ ਨੇ ਉਨ੍ਹਾਂ ਨੂੰ ਇਹ ਵੀ ਕਿਹਾ ਕਿ ਜੇਕਰ ਅਜਿਹਾ ਮਾਮਲਾ ਉਨ੍ਹਾਂ ਦੇ ਧਿਆਨ ਚ ਆਉਂਦਾ ਹੈ ਤਾਂ ਉਹ ਤੁਰੰਤ ਟੋਲ ਫ੍ਰੀ ਨੰਬਰ ‘1930’ ’ਤੇ ਸੂਚਨਾ ਦੇਣ।ਆਈਜੀਪੀ ਆਰ.ਕੇ ਜੈਸਵਾਲ ਨੇ ਲੋਕਾਂ ਨੂੰ ਸੋਸ਼ਲ ਮੀਡੀਆ ਪ੍ਰੋਫਾਈਲਾਂ ‘ਤੇ ਡਿਸਪਲੇਅ ਆਧਾਰਿਤ ਫੀਡਬੈਕ (ਟੋਰੈਂਟ, ਸ਼ਾਰਟ-ਐਂਡ URL ਆਦਿ) ਦੀ ਵਰਤੋਂ ਕਰਨ ਤੋਂ ਮਨ੍ਹਾ ਕੀਤਾ। ਇਸ ਦੇ ਨਾਲ ਪੁਲਸ ਵੱਲੋਂ ਆਪਣੇ ਆਪ ਨੂੰ ਧੋਖਾਧੜੀ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਓਟੀਪੀ, ਬੈਂਕ ਖਾਤੇ, ਕ੍ਰੈਡਿਟ/ਡੈਬਿਟ ਕਾਰਡ ਜਾਂ ਸਮਾਜਿਕ ਸੁਰੱਖਿਆ ਨੰਬਰ ਵਰਗੀਆਂ ਗੁਪਤ ਜਾਣਕਾਰੀਆਂ ਨੂੰ ਸਾਂਝਾ ਨਾ ਕਰਨ ਦੀ ਸਲਾਹ ਵੀ ਦਿੱਤੀ।

 
Related Posts

Related Posts

Post a Comment

Contact us for place your ad here

Sony Chicken Wala Jalandhar

Sony Chicken Wala Jalandhar

Popular News ( 7 Days )

Popular News ( 1 Month )

All Time Popular News