ਪੰਜਾਬ ‘ਚ ਅੱਜ ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ,ਮੌਸਮ ਵਿਭਾਗ ਨੇਂ ਕੀਤਾ ਇਹ ਅਲਰਟ ਜਾਰੀ

ਪੰਜਾਬ ਵਿੱਚ 2 ਦਿਨਾਂ ਤੋਂ ਪੈ ਰਹੇ ਮੀਂਹ ਨੇ ਜਿੱਥੇ ਇੱਕ ਪਾਸੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ । ਮੌਸਮ ਵਿਭਾਗ ਵੱਲੋਂ ਮੀਂਹ ਦੇ ਨਾਲ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਜਤਾਈ ਗਈ ਹੈ । ਮੌਸਮ ਵਿਭਾਗ ਨੇ ਯੈਲੋ ਅਲਰਟ ਵਾਲੇ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ। ਐਤਵਾਰ ਰਾਤ ਤੋਂ ਪੈ ਰਹੇ ਮੀਂਹ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਵਿੱਚ 8 ਤੋਂ 10 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।ਦੱਸਣਯੋਗ ਹੈ ਕਿ ਮੌਸਮ ਵਿਭਾਗ ਅਨੁਸਾਰ ਕਮਜ਼ੋਰ ਪੱਛਮੀ ਗੜਬੜੀ ਉੱਤਰੀ ਪਹਾੜੀ ਖੇਤਰਾਂ ਵਿੱਚ ਦਾਖਲ ਹੋਣ ਕਾਰਨ ਪੱਛਮੀ ਰਾਜਸਥਾਨ ਅਤੇ ਪੂਰਬੀ ਪਾਕਿਸਤਾਨ ਦੇ ਉੱਪਰ ਇੱਕ ਪ੍ਰੇਰਕ ਚੱਕਰਵਾਤ ਸਰਕੂਲੇਸ਼ਨ ਬਣ ਗਈ ਹੈ, ਜਿਸ ਕਾਰਨ ਚੰਡੀਗੜ੍ਹ, ਪੰਜਾਬ, ਹਰਿਆਣਾ ਸਮੇਤ ਆਸ-ਪਾਸ ਦੇ ਰਾਜਾਂ ਵਿੱਚ ਹਨੇਰੀ ਅਤੇ ਹਲਕੀ ਬਾਰਿਸ਼ ਹੋਣ ਦੀਆਂ ਗਤੀਵਿਧੀਆਂ ਦੇਖੀਆਂ ਗਈਆਂ ਹਨ ।

Post a Comment