
ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ ਉਮੇਸ਼ ਸ਼ਾਰਦਾ ,ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ ਸ਼ਾਮ ਸੁਂਦਰ ਅੱਗਰਵਾਲ ਅਤੇ ਜ਼ਿਲ੍ਹਾ ਉਪਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਪੂਰਥਲਾ ਪੰਜਾਬ ਪੁਲਿਸ ਟੀਮ ਵਲੋਂ ਵਧੀਆ ਸੇਵਾਵਾਂ ਦਿੱਤੀਆਂ ਜਾ ਰਹੀ ਹਨ ਚਾਹੇ ਉਹ ਪੁਲਿਸ ਸਟੇਸ਼ਨ ਦਾ ਕੰਮ ਹੋਵੇ ਚਾਹੇ ਸੁਵਿਧਾ ਸੈਂਟਰ ਦਾ ਕੰਮ ਹੋਵੇ ਹਰ ਖੇਤਰ ਵਿੱਚ ਪੰਜਾਬ ਪੁਲਿਸ ਵਧੀਆ ਸੇਵਾਵਾਂ ਦੇ ਰਹੀ ਹੈ ਜਿਸਦਾ ਸ਼ਹਿਰਾਂ ਪੰਜਾਬ ਪੁਲਿਸ ਦੇ ਮੁੱਖ ਅਧਿਕਾਰੀ ਮਾਣਯੋਗ ਐਸਐਸਪੀ ਰਾਜਬਚਨ ਸਿੰਘ ਸੰਧੂ ਨੂੰ ਜਾਂਦਾ ਹੈ।ਉਪਰੋਕਤ ਆਗੂਆਂ ਨੇ ਦੱਸਿਆ ਕਿ ਰਾਜਬਚਨ ਸਿੰਘ ਸੰਧੂ ਦੀ ਅਗਵਾਈ ਵਿੱਚ ਨਸ਼ੇ ਤੇ ਵੀ ਕਾਫ਼ੀ ਹੱਦ ਤੱਕ ਰੋਕ ਲੱਗੀ ਹੈ ਅਤੇ ਲੋਕਾਂ ਨੂੰ ਨਸ਼ੇ ਦੀ ਆਦਤ ਤੋਂ ਬਾਹਰ ਲਿਆਉਣ ਲਈ ਅਤੇ ਲੋਕ ਨਸ਼ਾ ਨਾ ਕਰਨ ਇਸਦੇ ਲਈ ਆਏ ਦਿਨ ਪੰਜਾਬ ਪੁਲਿਸ ਇਨ੍ਹਾਂ ਦਿਨੀ ਜਾਗਰੂਕ ਕਰ ਰਹੀ ਹੈ।ਇਸ ਤਰ੍ਹਾਂ ਨਾਲ ਭਾਜਪਾ ਵੀ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੁਲਿਸ ਦੀ ਮਦਦ ਲਈ ਲੋਕਾਂ ਨੂੰ ਨਸ਼ੇ ਦੇ ਖਿਲਾਫ ਜਾਗਰੂਕ ਕਰਨ ਲਈ ਕੈਂਪ ਦਾ ਆਯੋਜਨ ਕਰੇਗੀ।ਉਪਰੋਕਤ ਆਗੂਆਂ ਨੇ ਦੱਸਿਆ ਕਿ ਸਮਾਜ ਵਿੱਚ ਫੈਲਿਆ ਕੁਰੀਤੀਆਂ ਨੂੰ ਦੂਰ ਕਰਨ ਲਈ ਸਾਨੂੰ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਸਮਾਜ ਵਿੱਚ ਸ਼ਰਾਰਤੀ ਨਾਸਰਾ ਦੇ ਸਬੰਧ ਵਿੱਚ ਗੁਪਤ ਜਾਣਕਾਰੀ ਦੇਕੇ ਸਮਾਜ ਭਲਾਈ ਦਾ ਕੰਮ ਕਰਨਾ ਚਾਹੀਦਾ ਹੈ।ਇਸ ਦੌਰਾਨ ਐਸਐਸਪੀ ਰਾਜਬਚਨ ਸਿੰਘ ਸੰਧੂ ਨੇ ਭਾਜਪਾ ਆਗੂਆਂ ਨੂੰ ਵਿਸ਼ਵਾਸ਼ ਦਵਾਇਆ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।ਐਸਐਸ ਪੀ ਨੇ ਨਸ਼ਾ ਤਸਕਰਾਂ ਨੂੰ ਸਖਤ ਚਿਤਾਵਨੀ ਦਿੰਦੇ ਕਿਹਾ ਹੈ ਕਿ ਉਹ ਨਸ਼ੇ ਤੋਂ ਦੂਰ ਰਹਿਣ ਜੇਕਰ ਕੋਈ ਵੀ ਨਸ਼ਾ ਵੇਚਦੇ ਫੜਿਆ ਗਿਆ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਪੜਾਈ ਦੇ ਨਾਲ-ਨਾਲ ਖੇਡਾਂ ਦੇ ਵੱਲ ਧਿਆਨ ਦੇਣ,ਇਸ ਦੇ ਨਾਲ ਸਰੀਰਕ ਤੌਰ ਤੇ ਤੰਦਰੁਸਤੀ ਮਿਲਦੀ ਹੈ।ਉਨ੍ਹਾਂਨੇ ਕਿਹਾ ਕਿ ਲੋਕਾਂ ਵਿੱਚ ਬਹੁਤ ਸ਼ਕਤੀ ਹੁੰਦੀ ਹੈ।ਜੇਕਰ ਲੋਕ ਪੁਲਿਸ ਦਾ ਸਹਿਯੋਗ ਕਰਨ ਤਾਂ ਸਮਾਜ ਦੀ ਪ੍ਰਗਤੀ ਵਿੱਚ ਇੱਕ ਅਹਿਮ ਯੋਗਦਾਨ ਪਾ ਸੱਕਦੇ ਹਨ।