ਭੇਦਭਰੇ ਹਾਲਾਤ ’ਚ ਲਟਕਦੀ ਮਿਲੀ ਵਿਅਕਤੀ ਦੀ ਲਾਸ਼, ਇਲਾਕੇ ’ਚ ਫੈਲੀ ਸੰਨਸਨੀ
ਜਲੰਧਰ(ਵਿੱਕੀ ਸੂਰੀ)-ਰਾਮਾ ਮੰਡੀ 'ਚ ਪੈਂਦੇ ਬਾਬਾ ਬੁੱਢਾ ਜੀ ਨਗਰ ਵਿੱਚ ਇੱਕ ਵਿਅਕਤੀ ਨੇ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਨੌਜਵਾਨ ਦੀ ਪਛਾਣ ਜਤਿੰਦਰ ਮਾਨ ਦੇ ਰੂਪ ਵਿਚ ਹੋਈ ਹੈ ਜੋ ਕੀ ਵਾਸੀ ਬਾਬਾ ਬੁੱਢਾ ਜੀ ਨਗਰ ਦਾ ਰਹਿਣ ਵਾਲਾ ਸੀ। ਜਤਿੰਦਰ ਮਾਨ ਦੀ ਪਤਨੀ ਨੇ ਦੱਸਿਆ ਕਿ ਸਵੇਰੇ ਕਰੀਬ 6 ਵਜੇ ਉਸ ਦੇ ਪਤੀ ਨੇ ਦਰਵਾਜ਼ੇ ਦੀ ਗਰਿੱਲ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਨੇ ਦੱਸਿਆ ਕਿ ਜਦੋਂ ਉਹ ਉੱਠੀ ਤਾਂ ਉਸ ਦਾ ਦਰਵਾਜ਼ਾ ਬੰਦ ਸੀ ਅਤੇ ਸਾਹਮਣੇ ਵਾਲਾ ਦਰਵਾਜ਼ਾ ਵੀ ਬੰਦ ਸੀ ਅਤੇ ਉਸ ਨੇ ਆਪਣੇ ਗੁਆਂਢੀ ਨੂੰ ਬੁਲਾ ਕੇ ਦਰਵਾਜ਼ਾ ਖੋਲ੍ਹਿਆ ਤਾਂ ਦੇਖਿਆ ਕਿ ਜਤਿੰਦਰ ਮਾਨ ਦਰਵਾਜ਼ੇ ਦੀ ਗਰਿੱਲ ਨਾਲ ਲਟਕ ਰਿਹਾ ਸੀ। ਉਨ੍ਹਾਂ ਇੱਥੇ ਇਹ ਵੀ ਦੱਸਿਆ ਕਿ ਜਤਿੰਦਰ ਦੇ ਦੋਵੇਂ ਹੱਥ ਬੰਨ੍ਹੇ ਹੋਏ ਸਨ। ਉਸ ਨੇ ਦੱਸਿਆ ਕਿ ਘਰ ਵਿੱਚ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਸੀ, ਸਭ ਕੁਝ ਠੀਕ-ਠਾਕ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।