ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਚੀਫ਼ ਇੰਜੀਨੀਅਰ ਨੂੰ ਸੌਂਪਿਆ ਮੰਗ ਪੱਤਰ

ਜਲੰਧਰ (ਵਿੱਕੀ ਸੂਰੀ)- ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਜ਼ੋਨ ਜਲੰਧਰ ਦੇ ਚੀਫ਼ ਇੰਜੀਨੀਅਰ ਨੂੰ  ਬੀਤੇ ਦਿਨ ਮੰਗ ਪੱਤਰ ਦਿੱਤਾ ਗਿਆ ਚੀਫ਼ ਇੰਜੀਨੀਅਰ ਨੂੰ ਜਲੰਧਰ ਜ਼ੋਨ ਵਿੱਚ ਆਉਂਦੇ ਸਰਕਲਾਂ ਵਿੱਚ ਕੰਮ ਕਰਦੇ ਸੀ. ਐੱਚ. ਬੀ. ਤੇ ਸੀ. ਐੱਚ. ਡਬਲਿਊ ਕਾਮਿਆਂ ਆਉਂਦੀਆਂ ਮੁਸ਼ਕਿਲਾਂ ਬਾਰੇ ਦੱਸਿਆ ਗਿਆ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜਲੰਧਰ ਜੋਨ ਦੇ ਪ੍ਰਦਾਨ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਪਾਵਰਕਾਮ ਸੀ ਐਚ ਬੀ ਅਤੇ ਸੀ ਐਚ ਡਬਲਿਊ ਠੇਕਾ ਕਾਮੇ ਬਿਜਲੀ ਸਪਲਾਈ ਨੂੰ ਬਹਾਲ ਰੱਖਣ ਲਈ ਮੌਤ ਦੇ ਮੂੰਹ ’ਚ ਪੈ ਕੇ ਨਿਗੂਣੀਆਂ ਤਨਖਾਹਾਂ ਤੇ ਕਈ ਕਈ ਸਾਲਾਂ ਤੋਂ ਕੰਮ ਕਰਦੇ ਆ ਰਹੇ ਹਨ। ਰੁਜ਼ਗਾਰ ਦੇਣ ਦੇ ਨਾਂ ਹੇਠ ਪੰਜਾਬ ਸਰਕਾਰ ਨੇ ਬਿਜਲੀ ਬੋਰਡ ਵਿਚ 1700 ਤੋਂ ਵੱਧ ਪੋਸਟਾਂ ਦਾ ਖਾਤਮਾ ਕਰ ਦਿੱਤਾ ਅਤੇ ਹੁਣ 1690 ਸਹਾਇਕ ਲਾਈਨਮੈਨਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਜੋ ਠੇਕਾ ਕਾਮੇ ਪਿਛਲੇ ਲੰਮੇ ਸਮੇਂ ਤੋਂ ਲਾਈਨਮੈਨਾਂ ਦੀਆਂ ਸੇਵਾਵਾਂ ਠੇਕੇ ਦੇ ਆਧਾਰ ਤੇ ਸੀ ਐੱਚ ਬੀ ਅਤੇ ਡਬਲਿਊ ਦੀ ਪੋਲਸੀ ਦੇ ਅਧਾਰ ਤੇ ਵੱਖ ਵੱਖ ਕੰਪਨੀਆਂ ਰਾਹੀਂ ਭਰਤੀ ਕਰਕੇ ਬਿਜਲੀ ਸਪਲਾਈ ਨੂੰ ਬਹਾਲ ਰੱਖ ਰਹੇ ਹਨ ਉਨ੍ਹਾਂ ਕਾਮਿਆਂ ਨੂੰ ਸਰਕਾਰ ਨੇ ਰੈਗੂਲਰ ਕਰਨ ਤੋਂ ਪਾਸਾ ਵੱਟ ਲਿਆ ਹੈ।



ਇਹ ਕਾਮੇ ਬਿਜਲੀ ਸਪਲਾਈ ਨੂੰ ਬਹਾਲ ਰੱਖਣ ਲਈ ਕਈ ਕਾਮੇ ਮੌਤ ਦੇ ਮੂੰਹ ਪੈ ਗਏ ਤੇ ਕਈ ਕਾਮੇ ਅਪੰਗ ਹੋ ਗਏ ਜਿਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜਾ ਨੌਕਰੀ ਦਾ ਪ੍ਰਬੰਧ ਤੱਕ ਨਹੀਂ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਨੇ ਕੀਤਾ ਅਤੇ ਲੰਮੇ ਸਮਿਆਂ ਤੋਂ ਕਈ ਕਾਮਿਆਂ ਨੂੰ ਸੰਘਰਸ਼ ਦੇ ਦੌਰਾਨ ਫਾਰਗ ਘਰਾਂ ਨੂੰ ਤੋਰ ਦਿੱਤਾ ਗਿਆ ਸੀ ਅਤੇ ਜੋ ਸਰਕਾਰ ਵੱਲੋਂ ਘੱਟੋ ਘੱਟ ਰੇਟ ਮੁਤਾਬਕ ਤਨਖ਼ਾਹ ਮਿਲਣੀ ਚਾਹੀਦੀ ਹੈ ਉਹ ਵੀ ਨਹੀਂ ਦਿੱਤੀ ਜਾ ਰਹੀ। ਕੰਪਨੀਆਂ ਅਤੇ ਮੈਨੇਜਮੈਂਟ ਅਧਿਕਾਰੀਆਂ ਵੱਲੋਂ ਏਰੀਅਲ ਬੋਨਸ ਈਪੀਐਫ ਈਐਸਆਈ ਮਿਲਣਯੋਗ ਤੇਲ ਪੱਤਿਆਂ ਵਿੱਚ ਵੱਡੇ ਘਪਲੇ ਕਰ ਅਰਬਾਂ ਰੁਪਏ ਤੋਂ ਵੱਧ ਕਾਮਿਆਂ ਦਾ ਬਕਾਇਆ ਨਹੀਂ ਦਿੱਤਾ ਗਿਆ । ਜਿਸ ਦੇ ਕਾਰਨ ਠੇਕਾ ਕਾਮਿਆਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਠੇਕਾ ਕਾਮਿਆਂ ਨੇ ਮੰਗ ਕੀਤੀ ਕਿ ਪਹਿਲ ਦੇ ਆਧਾਰ ਤੇ ਸਹਾਇਕ ਲਾਈਨਮੈਨਾਂ ਦੀ ਭਰਤੀ ਕਰਨ ਤੋਂ ਪਹਿਲਾਂ ਸਮੂਹ ਸੀ ਐਚ ਬੀ ਤੇ ਡਬਲਿਊ ਠੇਕਾ ਕਾਮਿਆਂ ਨੂੰ ਵਿਭਾਗ ਚ ਲੇ ਕੇ ਰੈਗੂਲਰ ਕੀਤਾ ਜਾਵੇ ਛਾਂਟੀ ਕੀਤੇ ਕਾਮੇ ਨੂੰ ਬਹਾਲ ਕੀਤਾ ਜਾਵੇ ਹਾਦਸਾਗ੍ਰਸਤ ਕਾਮਿਆਂ ਦੇ ਪਰਿਵਾਰਾਂ ਨੂੰ ਮੁਆਵਜਾ ਨੌਕਰੀ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੰਮੇ ਅਰਸੇ ਤੋਂ ਪਏ ਪੁਰਾਣਾ ਬਕਾਇਆ ਏਰੀਅਲ ਬੋਨਸ ਦੀ ਅਦਾਇਗੀ ਜਾਰੀ ਕੀਤੀ ਜਾਵੇ ਅਗਰ ਸਰਕਾਰ ਇਨ੍ਹਾਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਮਿਤੀ 31 ਮਈ 2022 ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਵੱਡੀ ਗਿਣਤੀ ਚ ਪੂਰੇ ਪੰਜਾਬ ਵਿੱਚੋਂ ਕੰਮ ਨੂੰ ਜਾਮ ਕਰ ਸੰਗਰੂਰ ਵਿਖੇ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕਰਨਗੇ ।

 

 

 

 

 

 

 

 

 

Post a Comment