
ਇਸ ਮੌਕੇ ਪੁੱਜੇ ਪੁਲੀਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਸਾਨੂੰ ਸੂਚਨਾ ਮਿਲੀ ਕਿ ਸੰਤ ਨਗਰ ਇਲਾਕੇ ਵਿਚ ਧਰਮ ਕੰਡੇ ਦੇ ਕੋਲ ਲੋਹੇ ਦਾ ਕੰਮ ਕਰਨ ਵਾਲੇ ਰਾਹੁਲ ਨਾਂ ਦੇ ਦੁਕਾਨਦਾਰ ਕੋਲ ਦੋ ਨੌਜਵਾਨਾਂ ਵੱਲੋਂ ਪਿਸਤੌਲ ਦੀ ਨੋਕ ਤੇ ਤਿੰਨ ਲੱਖ ਦੇ ਕਰੀਬ ਦੀ ਰਾਸ਼ੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ ਅਸੀਂ ਆਪਣੀ ਪੁਲਿਸ ਟੀਮ ਨਾਲ ਮੌਕੇ ਤੇ ਪੁੱਜੇ ਹੈ ਜਾਂਚ ਕੀਤੀ ਜਾ ਰਹੀ ਹੈ ।ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ ।ਦੁਕਾਨਦਾਰ ਨੇ ਸਾਨੂੰ ਸੀਸੀਟੀਵੀ ਫੁਟੇਜ ਦਿੱਤੀ ਹੈ ਜਿਸ ਵਿੱਚ ਲੁਟੇਰੇ ਨਜਰ ਆ ਰਹੇ ਹਨ । ਸੀਸੀਟੀਵੀ ਫੁਟੇਜ ਦੇ ਆਧਾਰ ਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।