ਨਹੀਂ ਰਹੇ ਸ਼੍ਰੀ ਵਿਜੇ ਕੁਮਾਰ ਲੂਥਰਾ ਜੀ

ਜਲੰਧਰ (ਵਿੱਕੀ ਸੂਰੀ )-ਹਰਗੋਬਿੰਦ ਕਲੋਨੀ ਦੇ ਰਹਿਣ ਵਾਲੇ ਸ਼੍ਰੀ ਵਿਜੇ ਕੁਮਾਰ ਲੂਥਰਾ ਜੀ ਦਾ ਅੱਜ ਦਿਹਾਂਤ ਹੋ ਗਿਆ ਹੈ। ਇਸ ਦੁੱਖਦਾਈ ਖਬਰ ਨਾਲ ਉਨ੍ਹਾਂ ਦਾ ਪਰਿਵਾਰ ਸਦਮੇ ਵਿੱਚ ਹੈ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਸ ਸਬੰਧੀ ਉਨ੍ਹਾਂ ਦੇ ਸਪੁੱਤਰ ਕਪਿਲ ਲੂਥਰਾ ਨੇ ਸਾਡੇ ਪੱਤਰਕਾਰ ਨੂੰ ਦੱਸਿਆ ਕਿ ਉਸ ਦੇ ਪਿਤਾ, ਵਿਜੇ ਕੁਮਾਰ ਲੂਥਰਾ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਅੱਜ ਸਵੇਰੇ ਦਿਹਾਂਤ ਹੋ ਗਿਆ । ਉਨ੍ਹਾਂ ਦੇ ਪਿਤਾ ਵਿਜੇ ਕੁਮਾਰ ਲੂਥਰਾ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 6 ਮਈ ਦਿਨ ਸ਼ੁਕਰਵਾਰ ਨੂੰ ਸ਼ਾਮ 6 ਵਜੇ ਬਸਤੀ ਸ਼ੇਖ ਘਾਹ ਮੰਡੀ ਚੁੰਗੀ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਜੇ ਕੁਮਾਰ ਲੂਥਰਾ ਜੀ ਬਹੁਤ ਹੀ ਦਿਆਲੂ ਅਤੇ ਨੇਕ ਸੁਭਾਅ ਦੇ ਮਾਲਕ ਸਨ, ਜੋ ਸਾਨੂੰ ਸਭ ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ’ਚ ਜਾ ਬਿਰਾਜੇ ਹਨ ਅਤੇ ਅਸੀਂ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਜੀ ਉਨ੍ਹਾਂ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਵੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Post a Comment