
ਵੱਡੀ ਖਬਰ ! ਪੰਜਾਬ ’ਚ ਅਜੇ ਨਹੀਂ ਟਲਿਆ 'ਕਰੋਨਾ' ਦਾ ਖਤਰਾ,ਜਾਣੋ ਕਿੰਨੇ ਨਵੇਂ ਮਾਮਲੇ ਆਏ ਸਾਹਮਣੇ
ਪੰਜਾਬ - ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਸੂਬੇ ਵਿੱਚ ਕੋਰੋਨਾ ਦੇ ਐਕਟਿਵ ਮਾਮਲੇ ਵੱਧ ਕੇ 284 ਹੋ ਗਏ ਹਨ। ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 23 ਨਵੇਂ ਮਰੀਜ਼ ਸਾਹਮਣੇ ਆਏ ਹਨ। ਪੰਜਾਬ ਵਿੱਚ ਕੋਰੋਨਾ ਐਕਟਿਵ ਮਾਮਲਿਆਂ ਵਿੱਚ ਪਟਿਆਲਾ ਜ਼ਿਲ੍ਹਾ ਸਭ ਤੋਂ ਉੱਪਰ ਹੈ, ਜਿੱਥੇ 135 ਐਕਟਿਵ ਕੇਸ ਹਨ। ਇਸ ਤੋਂ ਬਾਅਦ ਦੂਜੇ ਨੰਬਰ ‘ਤੇ ਮੋਹਾਲੀ ਵਿੱਚ 67 ਤੇ ਤੀਜੇ ਨੰਬਰ ‘ਤੇ ਲੁਧਿਆਣਾ ਵਿੱਚ 22 ਐਕਟਿਵ ਮਾਮਲੇ ਹਨ। ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ 16, ਬਠਿੰਡਾ ਵਿੱਚ 11 ਤੇ ਜਲੰਧਰ ਵਿੱਚ 10 ਐਕਟਿਵ ਕੇਸ ਹਨ। ਉੱਥੇ ਹੀ ਮੁਕਤਸਰ, ਕਪੂਰਥਲਾ, ਫਿਰੋਜ਼ਪੁਰ, ਸੰਗਰੂਰ, ਫਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ ਵਿੱਚ ਕੋਰੋਨਾ ਦਾ ਕੋਈ ਵੀ ਐਕਟਿਵ ਕੇਸ ਨਹੀਂ ਹੈ।
