ਵੱਡੀ ਖਬਰ: ਆਮ ਆਦਮੀ ਪਾਰਟੀ ਨੇ ਰਾਜ ਸਭਾ ਦੇ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਵਾਤਾਵਰਨ ਪ੍ਰੇਮੀ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਚੁਣਿਆ ਗਿਆ ਹੈ। ਸੀ.ਐਮ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵਿੱਟਰ 'ਤੇ ਲਿਖਿਆ, ''ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੋ ਪਦਮਸ਼੍ਰੀ ਪੁਰਸਕਾਰ ਜੇਤੂਆਂ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਨਾਮਜ਼ਦ ਕਰ ਰਹੀ ਹੈ।  ਇੱਕ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ, ਦੂਜੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਪਦਮ ਸ਼੍ਰੀ. ਵਿਕਰਮਜੀਤ ਸਿੰਘ ਸਾਹਨੀ  ਦੋਹਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।  ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਸੀਚੇਵਾਲ ਨਾਲ ਮੀਟਿੰਗ ਕੀਤੀ ਸੀ, ਜਿਸ ਤੋਂ ਬਾਅਦ ਇਸ ਚਰਚਾ ਦਾ ਬਾਜ਼ਾਰ ਗਰਮ ਹੋ ਗਿਆ ਸੀ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ 'ਆਪ' ਸੰਤ ਸੀਚੇਵਾਲ ਨੂੰ ਰਾਜ ਸਭਾ 'ਚ ਭੇਜਦੀ ਹੈ ਤਾਂ ਇਸ ਦਾ ਪਾਰਟੀ ਨੂੰ ਲੋਕ ਸਭਾ ਚੋਣਾਂ 'ਚ ਫਾਇਦਾ ਹੋਵੇਗਾ। ਦੱਸ ਦੇਈਏ ਕਿ ਭਾਜਪਾ ਨੇ ਸੀਚੇਵਾਲ ਨੂੰ ਰਾਜ ਸਭਾ ਭੇਜਣ ਦਾ ਪ੍ਰਸਤਾਵ ਵੀ ਦਿੱਤਾ ਸੀ।

Post a Comment