
ਉਨ੍ਹਾਂ ਕਿਹਾ ਕਿ ਦਾਨੀ ਸੱਜਣਾਂ ਵੱਲੋਂ ਕੀਤੇ ਅਜਿਹੇ ਨੇਕ ਉਪਰਾਲਿਆਂ ਤੋਂ ਹੋਰਨਾਂ ਨੂੰ ਵੀ ਸਮਾਜ ਅਤੇ ਮਨੁੱਖਤਾ ਦੀ ਸੇਵਾ ਲਈ ਕੰਮ ਕਰਨ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਹੋਰਨਾਂ ਨੂੰ ਵੀ ਸਮਾਜ ਦੀ ਸੇਵਾ ਲਈ ਪ੍ਰਸ਼ਾਸਨ ਨਾਲ ਰਲ ਕੇ ਕੰਮ ਕਰਨ ਦਾ ਸੱਦਾ ਦਿੱਤਾ।ਇਸ ਮੌਕੇ ਬ੍ਰਿਜੇਸ਼ ਚੋਪੜਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਚਲਾਇਆ ਜਾ ਰਿਹਾ ਸਕੂਲ, ਜਿਸ ਵਿੱਚ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਗਰੀਬ ਤੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਸਿੱਖਿਆ ਜਾ ਰਹੀ ਸੀ, ਕੁਝ ਸਮੇਂ ਪਹਿਲਾਂ ਬੰਦ ਹੋ ਗਿਆ ਸੀ। ਸਕੂਲ ਬੰਦ ਹੋ ਜਾਣ ਕਾਰਨ ਦਾਨ ਵਜੋਂ ਇਕੱਤਰ ਹੋਈ ਰਾਸ਼ੀ ਅੱਜ ਉਨ੍ਹਾਂ ਵੱਲੋਂ ਜ਼ਿਲ੍ਹਾ ਰਾਹਤ ਫੰਡ ਲਈ ਡਿਪਟੀ ਕਮਿਸ਼ਨਰ ਨੂੰ ਸੌਂਪੀ ਗਈ ਹੈ। ਇਸ ਮੌਕੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
