ਵੱਡੀ ਖਬਰ ! ਇੰਟੈਲੀਜੈਂਸ ਦਫਤਰ ਦੇ ਬਾਹਰ ਹੋਇਆ ਵੱਡਾ ਧਮਾਕਾ,ਇਲਾਕੇ ’ਚ ਫੈਲੀ ਦਹਿਸ਼ਤ

ਮੋਹਾਲੀ - ਸੈਕਟਰ-77 'ਚ ਇੰਟੈਲੀਜੈਂਸ ਦਫ਼ਤਰ ਦੀ ਬਿਲਡਿੰਗ ਦੇ ਤੀਸਰੇ ਫਲੋਰ 'ਤੇ ਬੀਤੇ ਦਿਨ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਹੈ। ਇਸ ਧਮਾਕੇ ਨਾਲ ਬਿਲਡਿੰਗ ਦੇ ਸ਼ੀਸ਼ੇ ਟੁੱਟਣ ਦੀ ਜਾਣਕਾਰੀ ਮਿਲੀ ਹੈ। ਧਮਾਕੇ ਤੋਂ ਬਾਅਦ ਪੁਲਿਸ ਦੇ ਵੱਡੇ ਅਧਿਕਾਰੀ ਮੌਕੇ ਉਤੇ ਪਹੁੰਚ ਗਏ। ਇਸ ਤੋਂ ਬਾਅਦ ਪੁਲਿਸ ਨੇ ਸਾਰੇ ਪਾਸੇ ਨਾਕੇਬੰਦੀ ਕਰ ਦਿੱਤੀ। ਇਸ ਮੌਕੇ ਐਸਐਸਪੀ, ਆਈ ਜੀ ਤੋਂ ਇਲਾਵਾ ਚੰਡੀਗੜ੍ਹ ਪੁਲਿਸ ਦੇ ਐਸਐਸਪੀ ਵੀ ਇੱਥੇ ਪਹੁੰਚੇ ਹਨ। ਇਸ ਮੋਕੇ ਰਾਕਟ ਲਾਂਚਰ ਵੀ ਮਿਲੇ ਹਨ। ਮੋਹਾਲੀ ਪੁਲਿਸ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਸੈਕਟਰ 77, ਐਸ.ਏ.ਐਸ ਨਗਰ ਸਥਿਤ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡ ਕੁਆਰਟਰ ਵਿੱਚ ਸ਼ਾਮ 7:45 ਵਜੇ ਦੇ ਕਰੀਬ ਇੱਕ ਧਮਾਕਾ ਹੋਣ ਦੀ ਜਾਣਕਾਰੀ ਮਿਲੀ ਹੈ। ਕਿਸੇ ਨੁਕਸਾਨ ਦੀ ਸੂਚਨਾ ਨਹੀਂ ਹੈ। ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ।



ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਤੋਂ ਮੰਗੀ ਰਿਪੋਰਟ...
ਕਿਹਾ ਜਾਂਦਾ ਹੈ ਕਿ ਇਮਾਰਤ ਨੂੰ ਉਡਾਉਣ ਲਈ ਗ੍ਰਨੇਡ ਸੁੱਟਿਆ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਡੀਜੀਪੀ ਤੋਂ ਪੂਰੀ ਘਟਨਾ ਦੀ ਰਿਪੋਰਟ ਮੰਗੀ ਹੈ। ਪੂਰੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਗ੍ਰਨੇਡ ਫਟ ਜਾਂਦਾ ਤਾਂ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਸੀ ਅਤੇ ਆਲੇ-ਦੁਆਲੇ ਨੂੰ ਵੀ ਕਾਫੀ ਨੁਕਸਾਨ ਹੋ ਸਕਦਾ ਸੀ।

 

 

 

Post a Comment