ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ,ਜਾਣੋ ਕਿਹੜੇ ਗਰੁੱਪ ਨੇਂ ਕਾਤਲਾਂ ਦਾ ਪਤਾ ਦੱਸਣ ਵਾਲੇ ਨੂੰ 5 ਲੱਖ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ(ਵੈਲਕਮ ਬਿਊਰੋ)- ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਗੈਂਗਸਟਰ ਇੱਕ ਦੂਜੇ ਨੂੰ ਧਮਕੀਆਂ ਦੇ ਰਹੇ ਹਨ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਉਸ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।ਜਿਸ ਤੋਂ ਬਾਅਦ ਗੈਂਗਸਟਰ ਲਗਾਤਾਰ ਇੱਕ ਦੂਜੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਹੁਣ ਭੂਪੀ ਰਾਣਾ ਗਰੁੱਪ ਖੁੱਲ੍ਹ ਕੇ ਸਾਹਮਣੇ ਆਇਆ ਹੈ, ਫੇਸਬੁੱਕ 'ਤੇ ਪੋਸਟ ਪਾ ਕੇ ਭੂਪੀ ਰਾਣਾ ਗਰੁੱਪ ਵਲੋਂ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਧਮਕੀ ਦਿੱਤੀ ਗਈ ਹੈ ਕਿ ਸਿੱਧੂ ਦੀ ਮੌਤ ਦਾ ਬਦਲਾ ਲਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਭੂਪੀ ਰਾਣਾ ਗਰੁੱਪ ਨੇ ਮੂਸੇਵਾਲਾ ਦੇ ਕਾਤਲਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।



 

 

 

 

 

 

 

 

 

 

 

 

 

Post a Comment