ਬਸਤੀ ਸ਼ੇਖ ਵਿਖੇ ਲਗਾਈ ਗਈ ਠੰਢੇ ਮਿੱਠੇ ਜਲ ਦੀ ਛਬੀਲ
ਜਲੰਧਰ(ਵਿੱਕੀ ਸੂਰੀ )-ਸ਼ਹਿਰ ਦੇ ਬਸਤੀ ਸ਼ੇਖ ਛੇਵੀ ਪਾਤਸ਼ਾਹੀ ਨਜ਼ਦੀਕ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ। ਜਿਸ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਸੰਗਤਾਂ ਵਿਚ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਸਾਬਕਾ ਕੌਂਸਲਰ ਸ. ਮਨਜੀਤ ਸਿੰਘ ਟੀਟੂ ਪਹੁੰਚੇ ਅਤੇ ਉਨ੍ਹਾਂ ਵਲੋਂ ਇਥੇ ਛਬੀਲ ਵਰਤਾਉਣ ਦੀ ਸੇਵਾ ਨਿਭਾਈ ਗਈ। ਇਸ ਮੌਕੇ ਸਮਨ ਸਿੰਘ,ਬਲਦੇਵ ਸਿੰਘ,ਸੂਰਜ,ਸੋਨੀਆ,ਸਰੋਜ ਹਾਜ਼ਰ ਸਨ ।