ਵੱਡੀ ਖਬਰ! ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਝਟਕਾ, ਸੁਖਪਾਲ ਖਹਿਰਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਨੂੰ ਲੈ ਕੇ ਮਾਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ, ਪਰ ਪੰਜਾਬ ਸਰਕਾਰ ਦੀ ਇਸ ਮੰਗ ਨੂੰ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰਕੇ ਦਿੱਤੀ ਹੈ।ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਮੈਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਹਾਈਕੋਰਟ ਦੇ ਚੀਫ਼ ਜਸਟਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਹਾਈਕੋਰਟ ਦਾ ਮੌਜੂਦਾ ਜੱਜ ਨਿਯੁਕਤ ਕਰਨ ਦੀ ਭਗਵੰਤ ਮਾਨ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਅੱਗੇ ਲਿਖਿਆ ਹੈ ਕਿ ਉਹ 30 ਤਰੀਕ ਨੂੰ ਹੀ ਪਿੰਡ ਮੂਸੇ ਵਿਖੇ ਆਪਣੇ ਸਾਥੀਆਂ ਨੂੰ ਸੂਚਿਤ ਕਰ ਚੁੱਕੇ ਹਨ।ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪਰਿਵਾਰ ਅਤੇ ਲੋਕਾਂ 'ਚ ਕਾਫੀ ਗੁੱਸਾ ਹੈ। ਇਸ ਕਾਰਨ ਪੰਜਾਬ ਸਰਕਾਰ ਵੱਲੋਂ ਇਸ ਕਤਲ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ ਪਰ ਪੰਜਾਬ ਸਰਕਾਰ ਦੀ ਇਸ ਮੰਗ ਨੂੰ ਹਾਈ ਕੋਰਟ ਨੇ ਠੁਕਰਾ ਦਿੱਤਾ ਹੈ।

Post a Comment