Breaking News:ਸਿਵਲ ਹਸਪਤਾਲ 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਕੀਤਾ ਕਤਲ, ਸੀਸੀਟੀਵੀ 'ਚ ਕੈਦ ਹੋਇਆ ਮਾਮਲਾ
ਕਪੂਰਥਲਾ:(ਗੋਰਵ ਮੜੀਆ)- ਸਿਵਲ ਹਸਪਤਾਲ ਕਪੂਰਥਲਾ 'ਚ ਬੇਟੇ ਨੂੰ ਜਨਮ ਦੇਣ ਵਾਲੀ ਔਰਤ ਦਾ ਉਸ ਦੇ ਪਤੀ ਨੇ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਹ ਮਾਮਲਾ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਿਆ। ਪੁਲਿਸ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।