
Breaking ! ਆਮ ਆਦਮੀ ਪਾਰਟੀ ਨੇ ਸੰਗਰੂਰ ਤੋਂ ਇਸ ਆਗੂ ਨੂੰ ਦਿੱਤੀ ਟਿਕਟ
ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਸੀਟ ਲਈ ਸੰਗਰੂਰ ਤੋਂ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਇੱਕ ਪੋਸਟ ਵਿੱਚ ਲਿਖਿਆ, "ਆਮ ਆਦਮੀ ਪਾਰਟੀ ਦੇ ਯੂਥ ਵਲੰਟੀਅਰ ਅਤੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ... 23 ਜੂਨ ਨੂੰ ਹੋਣ ਵਾਲੀ ਸੰਗਰੂਰ ਉਪ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ।" ਪਾਰਟੀ ਪ੍ਰਧਾਨ ਹੋਣ ਦੇ ਨਾਤੇ ਗੁਰਮੇਲ ਸਿੰਘ ਜੀ ਨੂੰ ਮੇਰੀਆਂ ਸ਼ੁਭਕਾਮਨਾਵਾਂ। ਦੱਸ ਦੇਈਏ ਕਿ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੰਗਰੂਰ ਲੋਕ ਸਭਾ ਸੀਟ ‘ਤੇ 23 ਜੂਨ ਨੂੰ ਉਪ ਚੋਣ ਹੋਣ ਜਾ ਰਹੀ ਹੈ।

